News

ਯੂਕੇ: ਹਾਂਗ ਕਾਂਗ ਦੇ ਲੋਕਾਂ ਨੂੰ ਬ੍ਰਿਟੇਨ ਵਿੱਚ ਸਹਾਇਤਾ ਦੇਣ ਲਈ ਕੀਤਾ 43 ਮਿਲੀਅਨ ਪੌਂਡ ਦੇ ਪੈਕੇਜ ਦਾ ਐਲਾਨ

April 09, 2021 12:31 AM
ਯੂਕੇ: ਹਾਂਗ ਕਾਂਗ ਦੇ ਲੋਕਾਂ ਨੂੰ ਬ੍ਰਿਟੇਨ ਵਿੱਚ ਸਹਾਇਤਾ ਦੇਣ ਲਈ ਕੀਤਾ 43 ਮਿਲੀਅਨ ਪੌਂਡ ਦੇ ਪੈਕੇਜ ਦਾ ਐਲਾਨ
 
ਗਲਾਸਗੋ/ਲੰਡਨ (ਮਨਦੀਪ ਖੁਰਮੀ ਹਿੰਮਤਪੁਰਾ)
ਬ੍ਰਿਟੇਨ ਵਿੱਚ ਰਹਿਣ ਆਉਣ ਵਾਲੇ ਹਾਂਗ ਕਾਂਗ ਦੇ ਲੋਕਾਂ ਨੂੰ ਯੂਕੇ ਸਰਕਾਰ ਦੁਆਰਾ 43 ਮਿਲੀਅਨ ਪੌਂਡ ਦੀ ਸਕੀਮ ਦੁਆਰਾ ਨਾਲ ਸਹਾਇਤਾ ਦਿੱਤੀ ਜਾਵੇਗੀ। ਇਸ ਸੰਬੰਧ ਵਿੱਚ ਕਮਿਊਨਿਟੀਜ਼ ਦੇ ਸਕੱਤਰ ਰੌਬਰਟ ਜੇਨਰੀਕ ਨੇ ਕਿਹਾ ਕਿ ਬ੍ਰਿਟੇਨ ਦੇ ਨੈਸ਼ਨਲ ਓਵਰਸੀਜ਼ (ਬੀ ਐਨ ਓ) ਪਾਸਪੋਰਟ ਧਾਰਕਾਂ ਨੂੰ ਬ੍ਰਿਟੇਨ ਵਿੱਚ ਰਹਿਣ ਲਈ ਆਵਾਸ, ਕੰਮ ਅਤੇ ਸਿੱਖਿਆ ਨਾਲ ਦੇਸ਼ ਵਿੱਚ ਏਕੀਕ੍ਰਿਤ ਕਰਨ ਲਈ ਸਹਾਇਤਾ ਦਿੱਤੀ ਜਾਵੇਗੀ। ਵਿਦੇਸ਼ ਸਕੱਤਰ ਡੋਮਿਨਿਕ ਰਾਅਬ ਨੇ ਪਿਛਲੇ ਸਾਲ ਐਲਾਨ ਕੀਤਾ ਸੀ ਕਿ ਹਾਂਗਕਾਂਗ ਵਿਚਲੇ ਬੀ ਐਨ ਓ ਪਾਸਪੋਰਟ ਧਾਰਕਾਂ ਦਾ ਹਾਂਗਕਾਂਗ ਅਤੇ ਚੀਨ ਵਿਚਾਲੇ ਵਧ ਰਹੇ ਤਣਾਅ ਕਾਰਨ ਨਿਆਂਇਕ ਅਤੇ ਰਾਜਨੀਤਿਕ ਪ੍ਰਣਾਲੀਆਂ ਵਿੱਚ ਬਦਲਾਅ ਨੂੰ ਲੈ ਕੇ ਦੇਸ਼ ਵਿੱਚ ਆਉਣ ਲਈ ਸਵਾਗਤ ਕੀਤਾ ਜਾਵੇਗਾ। 1997 ਵਿੱਚ ਬ੍ਰਿਟਿਸ਼ ਸਰਕਾਰ ਨੇ ਹਾਂਗ ਕਾਂਗ ਨੂੰ ਸੌਂਪਣ ਤੋਂ ਪਹਿਲਾਂ, ਚੀਨ ਨੇ ਇਸ ਖੇਤਰ ਨੂੰ “ਇਕ ਦੇਸ਼, ਦੋ ਪ੍ਰਣਾਲੀਆਂ” ਵਜੋਂ ਜਾਣੇ ਜਾਂਦੇ ਢਾਂਚੇ ਅਧੀਨ ਪੰਜਾਹ ਸਾਲਾਂ ਲਈ ਰਾਜਨੀਤਿਕ ਖੁਦਮੁਖਤਿਆਰੀ ਦੀ ਆਗਿਆ ਦੇਣ ਲਈ ਸਹਿਮਤੀ ਦਿੱਤੀ ਸੀ। ਹਾਲਾਂਕਿ ਉਸ ਸਮੇਂ ਤੋਂ ਚੀਨੀ ਅਧਿਕਾਰੀਆਂ ਨੇ ਕਈ ਸੁਧਾਰ ਵੀ ਕੀਤੇ ਹਨ ਜਿਸ ਨੂੰ ਬਹੁਤ ਸਾਰੇ ਹਾਂਗਕਾਂਗ ਵਾਸੀ ਦੇਸ਼ ਦੀ ਆਜ਼ਾਦੀ ਨੂੰ ਖਤਮ ਕਰਨ ਦੀਆਂ ਕੋਸ਼ਿਸ਼ਾਂ ਵਜੋਂ ਵੇਖਦੇ ਹਨ। ਉਨ੍ਹਾਂ ਵਿੱਚ ਇੱਕ ਵਿਵਾਦਪੂਰਨ ਰਾਸ਼ਟਰੀ ਸੁਰੱਖਿਆ ਕਾਨੂੰਨ ਲਾਗੂ ਕਰਨਾ, ਅਸਹਿਮਤੀ ਜਾਂ ਸਰਕਾਰ ਵਿਰੋਧੀ ਵਿਰੋਧ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣ ਦੇ ਨਾਲ-ਨਾਲ ਦੇਸ਼ ਦੀ ਚੋਣ ਪ੍ਰਣਾਲੀ ਵਿੱਚ ਸੁਧਾਰ ਕਰਨਾ ਵੀ ਸ਼ਾਮਿਲ ਹੈ । ਇਸ ਲਈ ਬ੍ਰਿਟੇਨ ਸਰਕਾਰ ਨੇ ਐਲਾਨ ਕੀਤਾ ਹੈ ਕਿ ਬ੍ਰਿਟੇਨ ਆਉਣ ਵਾਲੇ ਕਿਸੇ ਵੀ ਬੀ ਐਨ ਓ ਧਾਰਕ ਦਾ ਸਮਰਥਨ ਕੀਤਾ ਜਾਵੇਗਾ, ਜਿਸ ਲਈ 5 ਮਿਲੀਅਨ ਪੌਂਡ ਦੀ ਲਾਗਤ ਨਾਲ ਦੇਸ਼ ਭਰ ਵਿੱਚ 12 ਵਰਚੁਅਲ ‘ਵੈਲਕਮ ਹੱਬਸ’ ਸਥਾਪਤ ਕੀਤੇ ਜਾਣਗੇ। ਸਕਾਟਲੈਂਡ ਨੂੰ ਬੀ.ਐੱਨ.ਓ ਦੇ ਨਾਗਰਿਕਾਂ ਲਈ ਯੋਜਨਾ ਬਣਾ ਰਹੀਆਂ ਕੌਂਸਲਾਂ ਨੂੰ ਦੇਣ ਲਈ 5.8 ਮਿਲੀਅਨ ਪੌਂਡ ਦਾ ਹਿੱਸਾ ਦਿੱਤਾ ਜਾਵੇਗਾ। ਇਹ ਪ੍ਰੋਗਰਾਮ ਬ੍ਰਿਟਿਸ਼ ਨੈਸ਼ਨਲ (ਵਿਦੇਸ਼ੀ) ਰੁਤਬਾ ਧਾਰਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਹੁੰਚਦਿਆਂ ਸਾਰ ਹੀ ਸਭ ਤੋਂ ਚੰਗੀ ਸ਼ੁਰੂਆਤ ਨੂੰ ਯਕੀਨੀ ਬਣਾਏਗਾ, ਉਨ੍ਹਾਂ ਦੇ ਘਰ, ਬੱਚਿਆਂ ਲਈ ਸਕੂਲ ਅਤੇ ਕੰਮ ਲੱਭਣ ਵਿੱਚ ਸਹਾਇਤਾ ਕਰੇਗਾ।
 
 
Have something to say? Post your comment
 

More News News

ਦਿੱਲੀ-ਐਨ.ਸੀ.ਆਰ, ਪੰਜਾਬ ਅਤੇ ਹੋਰ ਰਾਜਾਂ ਵਿਚ ਅਗਲੇ 4 ਦਿਨਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਕੇਂਦਰੀ ਕੋਵਿਡ-19 ਟੀਮ ਨੇ ਲੁਧਿਆਣਾ ਵਿੱਚ ਕੋਵਿਡ ਸਥਿਤੀ ਦਾ ਜਾਇਜ਼ਾ ਲਿਆ ਡਬ.ਲਯੂ.ਐਚ.ਓ ਨੇ ਫੜੇ ਜਾਂਦੇ ਜ਼ਿੰਦਾ ਜੰਗਲੀ ਜਾਨਵਰਾਂ ਦੀ ਮਾਰਕੀਟ ਵਿਕਰੀ 'ਤੇ ਰੋਕ ਲਗਾਉਣ ਲਈ ਕਿਹਾ ਯੂਕੇ ਵਿੱਚ ਇਸ ਉਮਰ ਵਰਗ ਨੂੰ ਕੀਤੀ ਕੋਰੋਨਾ ਟੀਕੇ ਦੀ ਪੇਸ਼ਕਸ਼ ਪਿੰਡ ਪਲਾਹੀ ਵਿਖੇ ਮਨਾਇਆ ਡਾ: ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਦੱਖਣੀ ਲੰਡਨ ਵਿੱਚ ਦੱਖਣੀ ਅਫਰੀਕੀ ਕੋਰੋਨਾ ਵਾਇਰਸ ਰੂਪ ਦੇ ਮੱਦੇਨਜ਼ਰ ਕੀਤੇ ਟੈਸਟ ਸਕਾਟਲੈਂਡ ਵਾਸੀ ਮਹੀਨੇ ਦੇ ਅਖੀਰ 'ਚ ਬ੍ਰਿਟੇਨ ਦੇ ਹੋਰ ਹਿੱਸਿਆਂ ਵਿੱਚ ਕਰ ਸਕਣਗੇ ਯਾਤਰਾ: ਨਿਕੋਲਾ ਸਟਰਜਨ ਸਕਾਟਲੈਂਡ: ਭੂਤਾਂ ਦੇਖਣ ਗਏ ਜ਼ੁਰਮਾਨਾ ਕਰਵਾ ਬੈਠੇ। ਸਕਾਟਲੈਂਡ: ਅਲੈਕਸ ਸੈਲਮੰਡ ਨੇ ਟੀਵੀ ਬਹਿਸਾਂ ਵਿੱਚ ਸ਼ਾਮਿਲ ਨਾ ਕਰਨ 'ਤੇ ਕੱਢੀ ਭੜਾਸ ਬ੍ਰਹਮਚਾਰਿਣੀ ਜੀ ਪੂਜਾ ਅਰਚਨਾ ਕੀਤੀ
-
-
-